punjabi poetry shiv on Jasdeep Singh
ਮੈਂ ਕੰਡਿਆਲੀ ਥੋਹਰ - ਸ਼ਿਵ ਕੁਮਾਰ ਬਟਾਲਵੀ
      <description>ਮੈਂ ਕੰਡਿਆਲੀ ਥੋਹਰ ਵੇ ਸੱਜਣਾ ,ਉੱਗੀ ਵਿੱਚ ਉਜਾੜਾਂ ਜਾਂ ਉੱਡਦੀ ਬਦਲੋਟੀ ਕੋਈ ਵਰ ਗਈ ਵਿੱਚ ਪਹਾੜਾਂ | ਮੈਂ ਕੰਡਿਆਲੀ ਥੋਹਰ ਵੇ ਸੱਜਣਾ ,ਉੱਗੀ ਕੀਤੇ ਕੁਰਾਹੇ ਨਾਂ ਕਿਸੇ ਮਾਲੀ ਸਿੰਜਿਆ ਮੈਨੂ ਨਾਂ ਕੋਈ ਸਿੰਜਣਾ ਚਾਹੇ | ਜਾਂ ਕੋਈ ਬੋਟ ਕੇ ਜਿਸਦੇ ਹਾਲੇ ਨੈਣ ਨਹੀਂ ਸਨ ਖੁੱਲੇ ਮਾਰਿਆ ਮਾਲੀ ਕੱਸ ਗੁਲੇਲਾ ਲੈ ਦਾਖਾਂ ਦੀਆਂ ਆੜਾਂ | ਮੈਂ ਕੰਡਿਆਲੀ ਥੋਹਰ ਵੇ ਸੱਜਣਾ ,ਉੱਗੀ ਵਿੱਚ ਜੋ ਬੇਲੇ ਨਾਂ ਕੋਈ ਮੇਰੇ ਛਾਂਵੇ ਬੈਠੇ , ਨਾਂ ਪੱਤ ਖਾਵਣ ਲੇਲੇ | ਮੈਂ ਉਹ ਚੰਦਰੀ ਜਿਸਦੀ ਡੋਲੀ ਲੁੱਟ ਲਈ ਆਪ ਕੁਹਾਰਾਂ ਬੰਨਣ ਦੀ ਥਾਂ ਬਾਬਲ ਜਿਸਦੇ ਆਪਾ ਕਲੀਰੇ ਲਾਹੇ | ਮੈਂ ਰਾਜੇ ਦੀ ਬਰ੍ਦੀ ਅੜਿਆ ਤੂੰ ਰਾਜੇ ਦਾ ਜਾਇਆ ਤੂੰ ਹੀ ਦੱਸ ਕੇ ਮੋਹਰਾਂ ਸਾਂਵੇ ਮੁੱਲ ਕੀ ਖੋਵਣ ਧੇਲੇ | ਸਿਖਰ ਦੁਪਿਹਰਾਂ ਜੇਠ ਦੀਆਂ ਨੂੰ ਸੌਣ ਕਿਂਵੇਂ ਮੈਂ ਆਖਾਂ ਚੌਹੀਂ ਕੂਟੀ ਭਾਂਵੇ ਲੱਗਣ ਲੱਖ ਤੀਆਂ ਦੇ ਮੇਲੇ | ਤੇਰੀ ਮੇਰੀ ਪ੍ਰੀਤ ਦਾ ਅੜਿਆ ਓਹੀ ਹਾਲ ਸੂ ਹੋਇਆ ਜਿਓਂ ਚ੍ਕਵੀ ਪਹਿਚਾਣ ਨਾ ਸਕੀ ਚੰਨ ਚੜ੍ਹਿਆ ਦਿਹੁੰ ਵੇਲੇ | ਜਾਂ ਸੱਸੀ ਦੀ ਭੈਣ ਵੇ ਦੂਜੀ ਕੰਮ ਜੀਹਦਾ ਬੱਸ ਰੋਣਾ ਲੁੱਟ ਖੜਿਆ ਜੀਹਦਾ ਪੁੰਨੂ ਹੋਤਾਂ ਪਰ ਆਈਆਂ ਨਾ ਜਾਗਾਂ |</description>