ਸੁਰਜੀਤ ਪਾਤਰ - ਚੰਨ ਦੀ ਚਾਨਣੀ
By Surjeet Patar in moon Poetry Poetry Surjeet Patar
June 14, 2006
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਪਡ਼ੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ ਜੋ ਵੀ ਬਾਤ ਤੂੰ ਕਹੀ ਹੈ, ਸੱਜਰੀ ਹਵਾ ਜਿਹੀ ਹੈ ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਇਹ ਚੰਨ ਦੀ ਚਾਨਣੀ ਵੀ, ਧੁੱਪ ਦਾ ਹੀ ਤਰਜ਼ਮਾ ਹੈ ਤੇ ਇਹ ਧੁੱਪ ਵੀ ਓਡ਼ਕਾਂ ਨੂੰ ਕਿਸੇ ਬਲ ਰਹੇ ਦੀ ਲੋਅ ਹੈ
ਨਫ਼ਰਤ ਦੇ ਤੀਰ ਚਲਦੇ,ਐਪਰ ਨਾ ਮੈਨੂੰ ਖਲ਼ਦੇ ਮੇਰੀ ਆਤਮਾ ਦੁਆਲੇ ,ਤੇਰੇ ਪਿਆਰ ਦੀ ਸੰਜੋ ਹੈ ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
[audio http://www.apnaorg.com/audio/pattar/Pattar-2.rm ]
ਗਜ਼ਲ ਦਾ ਸ੍ਰੋਤ : http://www.apnaorg.com/audio/pattar/ ਸੋਅ-ਖ਼ਬਰ
Crossposted from https://parchanve.wordpress.com/2006/06/14/chann-di-chaan-ni/
Comments:
B S BRAR -
Simply interesting. Original or replication of ‘Sartaj’ ? would like to know back. Good luck to the flight of your imagination. BS BRAR
#### [Jasdeep](http://jasdeepsingh.wordpress.com/ "jsbhangra@gmail.com") -
What ? replication of Sartaj? Surjeet Patar is the most renowned contemporary Punjabi poet http://en.wikipedia.org/wiki/Surjit_Paatar. Its Sartaj who have been in controversies for stealing lyrcis from a Punjabi poet’s work, and not giving him due credit. Jasdeep
- Posted on:
- June 14, 2006
- Length:
- 2 minute read, 261 words
- Categories:
- moon Poetry Poetry Surjeet Patar
- See Also: